AdministrationBreaking NewsChandigarhCityFeaturedGovernmentIndiaJalandharPoliticsReligiousजालंधरदेश-विदेशधर्म-कर्मपंजाबराज्य समाचार

ਕਰਤਾਰਪੁਰ ਸਾਹਿਬ ਲਾਂਘਾ ਤੁਰੰਤ ਖੋਲ੍ਹਿਆ ਜਾਵੇ: ਪ੍ਰਧਾਨ ਮੰਤਰੀ ਦੀ ਚੁੱਪੀ ‘ਤੇ ਸਿੱਖ ਤਾਲਮੇਲ ਕਮੇਟੀ ਨੇ ਚੁੱਕੇ ਸਵਾਲ

Spread the love

Punjab Hotmail, ਜਲੰਧਰ। ਸਿੱਖ ਤਾਲਮੇਲ ਕਮੇਟੀ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਬੰਦ ਪਏ ਲਾਂਘੇ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੁੱਪੀ ‘ਤੇ ਸਵਾਲ ਖੜ੍ਹੇ ਕੀਤੇ ਹਨ।

ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਢਾ ਅਤੇ ਹਰਪ੍ਰੀਤ ਸਿੰਘ ਨੀਟੂ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਉਹ ਪਵਿੱਤਰ ਅਸਥਾਨ ਹੈ ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖਰੀ 17 ਸਾਲ ਬਿਤਾਏ ਸਨ।

ਦੇਸ਼ ਦੀ ਵੰਡ ਤੋਂ ਬਾਅਦ ਇਹ ਗੁਰਧਾਮ ਪਾਕਿਸਤਾਨ ਵਿੱਚ ਰਹਿ ਗਿਆ ਸੀ, ਜਦਕਿ ਲੰਬੇ ਸਮੇਂ ਦੀਆਂ ਅਰਦਾਸਾਂ ਅਤੇ ਦੋਵੇਂ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਦੀ ਆਪਸੀ ਸਹਿਮਤੀ ਨਾਲ ਕਰਤਾਰਪੁਰ ਲਾਂਘਾ ਖੋਲ੍ਹਿਆ ਗਿਆ ਸੀ, ਜਿਸ ਰਾਹੀਂ ਵੱਡੀ ਗਿਣਤੀ ਵਿੱਚ ਸੰਗਤ ਦਰਸ਼ਨ ਕਰਨ ਜਾਂਦੀ ਰਹੀ।

ਕਮੇਟੀ ਨੇ ਕਿਹਾ ਕਿ ਕਸ਼ਮੀਰ ਵਿੱਚ ਹੋਈ ਅੱਤਵਾਦੀ ਘਟਨਾ ਤੋਂ ਬਾਅਦ ਸੁਰੱਖਿਆ ਕਾਰਨਾਂ ਕਰਕੇ ਲਾਂਘਾ ਬੰਦ ਕੀਤਾ ਗਿਆ ਸੀ, ਪਰ ਹੁਣ ਜਦੋਂ ਦੋਵੇਂ ਪਾਸਿਆਂ ਦੇ ਹਾਲਾਤ ਆਮ ਹੋ ਚੁੱਕੇ ਹਨ ਤਾਂ ਵੀ ਸਰਕਾਰ ਵੱਲੋਂ ਇਸ ਨੂੰ ਮੁੜ ਨਾ ਖੋਲ੍ਹਣਾ ਸਮਝ ਤੋਂ ਪਰੇ ਹੈ।

ਆਗੂਆਂ ਨੇ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੇ ਪ੍ਰਧਾਨਾਂ ਨੇ ਵੀ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਚਿੱਠੀ ਲਿਖੀ ਸੀ, ਪਰ ਇਸ ਮੰਗ ‘ਤੇ ਕੋਈ ਐਲਾਨ ਨਹੀਂ ਕੀਤਾ ਗਿਆ।

ਸਿੱਖ ਤਾਲਮੇਲ ਕਮੇਟੀ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਖੋਲ੍ਹਿਆ ਜਾਵੇ, ਤਾਂ ਜੋ ਦੁਨੀਆ ਭਰ ਦੀ ਸੰਗਤ ਆਪਣੇ ਪਿਆਰੇ ਗੁਰਧਾਮ ਦੇ ਦਰਸ਼ਨ ਕਰ ਸਕੇ।

Leave a Reply

Your email address will not be published. Required fields are marked *