AdministrationBreaking NewsChandigarhCityFeaturedGovernmentIndiaJalandharPakistanPositive NewsReligiousजालंधरदेश-विदेशधर्म-कर्मपंजाबराज्य समाचार

ਕਰਤਾਰਪੁਰ ਸਾਹਿਬ ਲਾਂਘਾ ਨਾ ਖੋਲ੍ਹਣ ‘ਤੇ ਸਿੱਖ ਤਾਲਮੇਲ ਕਮੇਟੀ ਦਾ ਰੋਸ, ਕੇਂਦਰ ਸਰਕਾਰ ‘ਤੇ ਸਿੱਖ ਵਿਰੋਧੀ ਰਵੱਈਏ ਦੇ ਦੋਸ਼

Spread the love

Punjab Hotmail, ਜਲੰਧਰ। ਸਿੱਖ ਤਾਲਮੇਲ ਕਮੇਟੀ ਨੇ ਕੇਂਦਰ ਸਰਕਾਰ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਨਾ ਖੋਲ੍ਹਣ ਦੇ ਫ਼ੈਸਲੇ ‘ਤੇ ਕੜਾ ਐਤਰਾਜ਼ ਜਤਾਇਆ ਹੈ।

ਕਮੇਟੀ ਦਾ ਕਹਿਣਾ ਹੈ ਕਿ ਇਹ ਲਾਂਘਾ ਸਿੱਖ ਕੌਮ ਦੇ ਲੰਮੇ ਸੰਘਰਸ਼ ਅਤੇ ਅਰਦਾਸਾਂ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਦੀ ਸਹਿਮਤੀ ਨਾਲ ਖੋਲ੍ਹਿਆ ਗਿਆ ਸੀ, ਪਰ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਇਸਨੂੰ ਬੰਦ ਕਰ ਦਿੱਤਾ ਗਿਆ।

ਹੁਣ ਜਦੋਂ ਹਾਲਾਤ ਆਮ ਹੋ ਚੁੱਕੇ ਹਨ ਅਤੇ ਸਿੱਖ ਜਥੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਾ ਰਹੇ ਹਨ, ਤਾਂ ਕਰਤਾਰਪੁਰ ਲਾਂਘਾ ਬੰਦ ਰੱਖਣ ਦਾ ਕੋਈ ਜਾਇਜ਼ ਕਾਰਨ ਨਹੀਂ ਬਣਦਾ।

ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਢਾ, ਹਰਪ੍ਰੀਤ ਸਿੰਘ ਨੀਟੂ, ਸਤਪਾਲ ਸਿੰਘ ਸਿਦਕੀ ਅਤੇ ਪਰਮਪ੍ਰੀਤ ਸਿੰਘ ਵਿਟੀ ਨੇ ਸਾਂਝੇ ਬਿਆਨ ਵਿੱਚ ਦੋਸ਼ ਲਗਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਸਿੱਖ ਕੌਮ ਨਾਲ ਲਗਾਤਾਰ ਵਿਤਕਰਾ ਹੋ ਰਿਹਾ ਹੈ।

ਉਨ੍ਹਾਂ ਨੇ ਗੁਰਦੁਆਰਾ ਗਿਆਨ ਗੋਦੜੀ (ਹਰਿਦੁਆਰ), ਗੁਰਦੁਆਰਾ ਮੰਗੂ ਮੱਠ (ਸਿੱਕਿਮ) ਅਤੇ ਹੋਰ ਗੁਰਧਾਮਾਂ ਨਾਲ ਜੁੜੇ ਮਾਮਲਿਆਂ ਦਾ ਵੀ ਜ਼ਿਕਰ ਕੀਤਾ।

ਆਗੂਆਂ ਨੇ ਇਹ ਵੀ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ, ਭਾਈ ਅੰਮ੍ਰਿਤਪਾਲ ਸਿੰਘ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦੀ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਸਿੱਖ ਕੌਮ ਵਿੱਚ ਨਾਰਾਜ਼ਗੀ ਹੈ।

ਕਮੇਟੀ ਨੇ ਸਿੱਖ ਭਾਈਚਾਰੇ ਨੂੰ ਅਪੀਲ ਕੀਤੀ ਕਿ ਕੌਮ ਨਾਲ ਜੁੜੇ ਮੁੱਦਿਆਂ ‘ਤੇ ਇੱਕ ਮੰਚ ‘ਤੇ ਇਕੱਠੇ ਹੋ ਕੇ ਆਵਾਜ਼ ਬੁਲੰਦ ਕੀਤੀ ਜਾਵੇ।

Leave a Reply

Your email address will not be published. Required fields are marked *