ਘੱਲੂਘਾਰਾ ਦਿਵਸ ਨੂੰ ਸਮਰਪਿਤ ਅਰਦਾਸ ਸਮਾਗਮ 6 ਜੂਨ ਨੂੰ
#Ghallughara1984 #ArdasDiwas #SikhTalmelCommittee #SriDarbarSahib #ShaheediDiwas #SantJarnailSinghBhindranwale #SikhHistory #PunjabNews #SikhCommunity #June1984 #ShaheedSingh #Jalandhar
ਪੰਜਾਬ ਹੌਟਮੇਲ, ਜਲੰਧਰ। ਸਿੱਖ ਤਾਲਮੇਲ ਕਮੇਟੀ ਵੱਲੋਂ 6 ਜੂਨ 1984 ਦੇ ਘੱਲੂਘਾਰੇ ਦੌਰਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਸਮੂਹ ਅੰਦਰ ਸ਼ਹੀਦ ਹੋਏ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ, ਬਾਬਾ ਠਾਰਾ ਸਿੰਘ, ਭਾਈ ਸੁਬੇਗ ਸਿੰਘ ਅਤੇ ਹੋਰ ਸਿੰਘਾਂ, ਸਿੰਘਣੀਆਂ ਤੇ ਭੁਝੰਗੀਆਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਅਰਦਾਸ ਦਿਵਸ ਮਨਾਇਆ ਜਾਵੇਗਾ।

ਇਹ ਸਮਾਗਮ 6 ਜੂਨ ਦਿਨ ਸ਼ਨੀਵਾਰ ਦੁਪਹਿਰ 12 ਵਜੇ ਸਿੱਖ ਤਾਲਮੇਲ ਕਮੇਟੀ ਦੇ ਦਫ਼ਤਰ, ਪੁਲੀ ਅਲੀ ਮੁਹੱਲਾ ਵਿਖੇ ਹੋਵੇਗਾ।
ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਢਾ, ਹਰਪ੍ਰੀਤ ਸਿੰਘ ਨੀਟੂ, ਗੁਰਵਿੰਦਰ ਸਿੰਘ ਸਿੱਧੂ, ਗੁਰਵਿੰਦਰ ਸਿੰਘ ਨਾਗੀ ਅਤੇ ਹਰਪਾਲ ਸਿੰਘ ਪਾਲੀ ਚੱਢਾ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਜੂਨ 1984 ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਹੋਏ ਹਮਲੇ ਅਤੇ ਸ਼ਹੀਦ ਹੋਏ ਬੇਗੁਨਾਹ ਸਿੰਘਾਂ-ਸਿੰਘਣੀਆਂ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਯਾਦ ਕਰਦਿਆਂ ਹਰ ਸਾਲ ਇਹ ਸਮਾਗਮ ਕਰਵਾਇਆ ਜਾਂਦਾ ਹੈ।

ਸਮਾਗਮ ਦੌਰਾਨ ਸਭ ਤੋਂ ਪਹਿਲਾਂ ਸ੍ਰੀ ਚੌਪਈ ਸਾਹਿਬ ਜੀ ਦੇ ਪਾਠ ਕੀਤੇ ਜਾਣਗੇ, ਉਪਰੰਤ ਸ਼ਹੀਦਾਂ ਦੀ ਯਾਦ ਵਿੱਚ ਸੰਗਤੀ ਰੂਪ ਵਿੱਚ ਅਰਦਾਸ ਕੀਤੀ ਜਾਵੇਗੀ। ਇਸ ਤੋਂ ਬਾਅਦ ਛਬੀਲ ਅਤੇ ਲੰਗਰ ਦੀ ਸੇਵਾ ਹੋਵੇਗੀ ਅਤੇ ਸ਼ਹੀਦਾਂ ਦੀ ਜੈਕਾਰ ਗੂੰਜੇਗੀ।
ਇਸ ਮੌਕੇ ਅਮਨਦੀਪ ਸਿੰਘ ਬੱਗਾ, ਹਰਨੇਕ ਸਿੰਘ ਨੇਕੀ, ਗੁਰਮੀਤ ਸਿੰਘ ਲੱਕੀ, ਮਨਮਿੰਦਰ ਸਿੰਘ ਭਾਟੀਆ, ਅਵਨੀਤ ਸਿੰਘ ਅਤੇ ਸੇਵਕ ਜੀਤ ਸਿੰਘ ਵੀ ਹਾਜ਼ਰ ਸਨ।
