ਧੰਨ ਧੰਨ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ 25 ਤੋਂ 30 ਅਪ੍ਰੈਲ ਤੱਕ ਗੁਰਦੁਆਰਾ ਗੁਰਦੇਵ ਨਗਰ ਵਿਖੇ
ਪੰਜਾਬ ਹੌਟਮੇਲ, ਜਲੰਧਰ (ਮਨਮੋਹਨ ਸਿੰਘ)। ਧੰਨ ਧੰਨ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ 25 ਅਪ੍ਰੈਲ ਤੋਂ 30 ਅਪ੍ਰੈਲ ਤੱਕ ਗੁਰਦੁਆਰਾ ਗੁਰਦੇਵ ਨਗਰ, ਨਵੀਂ ਦਾਣਾ ਮੰਡੀ ਗੋਪਾਲ ਨਗਰ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਏ ਜਾਣਗੇ।

25 ਅਪ੍ਰੈਲ ਦਿਨ ਸ਼ਨੀਵਾਰ ਸ਼ਾਮ 5 ਵਜੇ ਵਿਸ਼ਾਲ ਸ਼ਬਦ ਚੌਂਕੀ ਗੁਰਦੁਆਰਾ ਸਾਹਿਬ ਤੋਂ ਆਰੰਭ ਹੋਵੇਗੀ, ਜੋ ਗੁਰੂਦੇਵ ਨਗਰ, ਗਾਜੀ ਗੁੱਲਾ, ਮੁਹੱਲਾ ਕਰਾਰ ਖਾਂ, ਬੋਹੜ ਵਾਲਾ ਚੌਂਕ, ਗੋਪਾਲ ਨਗਰ, ਗੁਰਚਰਨ ਸਿੰਘ ਚੱਕੀ ਵਾਲੇ ਤੋਂ ਹੁੰਦੀ ਹੋਈ ਗੁਰਦੁਆਰਾ ਸੰਤ ਧਾਮ ਨਿਊ ਕਾਲੋਨੀ ਰਾਹੀਂ ਵਾਪਸ ਗੁਰੂ ਘਰ ਆ ਕੇ ਸਮਾਪਤ ਹੋਵੇਗੀ।
ਸਮੂਹ ਰਸਤੇ ਸੰਗਤਾਂ ਵੱਲੋਂ ਗੁਰਬਾਣੀ ਕੀਰਤਨ ਅਤੇ ਗੁਰੂ ਜਸ ਗਾਇਆ ਜਾਵੇਗਾ ਅਤੇ ਸੰਗਤਾਂ ਲਈ ਅਤੁੱਟ ਲੰਗਰ ਦੀ ਵਿਵਸਥਾ ਹੋਵੇਗੀ।
ਮੁੱਖ ਸੇਵਾਦਾਰ ਰਜਿੰਦਰ ਸਿੰਘ ਮਿਗਲਾਨੀ ਅਤੇ ਹਰਪ੍ਰੀਤ ਸਿੰਘ ਨੀਟੂ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ 26 ਅਪ੍ਰੈਲ ਐਤਵਾਰ ਸਵੇਰੇ 6 ਤੋਂ 10 ਵਜੇ ਤੱਕ ਚੁਪਹਰਾ ਸਮਾਗਮ ਹੋਵੇਗਾ। 27 ਅਪ੍ਰੈਲ ਸੋਮਵਾਰ ਸਵੇਰੇ 9 ਵਜੇ ਤੋਂ 4 ਵਜੇ ਤੱਕ ਇਸਤਰੀ ਸਤਸੰਗ ਸਭਾਵਾਂ ਵੱਲੋਂ ਕੀਰਤਨ ਸਮਾਗਮ ਕਰਵਾਇਆ ਜਾਵੇਗਾ।
28, 29 ਅਤੇ 30 ਅਪ੍ਰੈਲ ਮੰਗਲਵਾਰ, ਬੁੱਧਵਾਰ ਅਤੇ ਵੀਰਵਾਰ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਵਿਸ਼ੇਸ਼ ਕੀਰਤਨ ਦਰਬਾਰ ਸਜਣਗੇ।
ਇਨ੍ਹਾਂ ਵਿੱਚ ਗੁਰੂ ਘਰ ਦੇ ਕੀਰਤਨੀ ਜਥਿਆਂ ਤੋਂ ਇਲਾਵਾ ਭਾਈ ਕੁਲਵਿੰਦਰ ਸਿੰਘ ਖਰੜ, ਭਾਈ ਰਵਿੰਦਰ ਸਿੰਘ ਜੀ ਅਤੇ ਭਾਈ ਓਂਕਾਰ ਸਿੰਘ ਜੀ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ), ਭਾਈ ਅਮਰਜੀਤ ਸਿੰਘ ਪਟਿਆਲੇ ਵਾਲੇ, ਬੀਬੀ ਬਲਜਿੰਦਰ ਕੌਰ ਖੰਡੂਰ ਸਾਹਿਬ ਵਾਲੀਆਂ, ਭਾਈ ਰਵਿੰਦਰ ਸਿੰਘ ਬੰਬੇ ਵਾਲੇ ਅਤੇ ਭਾਈ ਦਿਲਬਾਗ ਸਿੰਘ ਗੁਰਦਾਸਪੁਰ ਵਾਲੇ ਹਾਜ਼ਰੀ ਭਰਨਗੇ।
ਗੁਰਮਤਿ ਵਿਚਾਰਾਂ ਭਾਈ ਗੁਰਮੁਖ ਸਿੰਘ ਹੈਡ ਗ੍ਰੰਥੀ ਗੋਇੰਦਵਾਲ ਸਾਹਿਬ ਕਰਣਗੇ।19 ਅਪ੍ਰੈਲ ਤੋਂ 24 ਅਪ੍ਰੈਲ ਤੱਕ ਗੁਰੂ ਘਰ ਵਿੱਚ ਦਸਤਾਰ ਸਿਖਲਾਈ ਕੈਂਪ ਲਗਾਇਆ ਜਾਵੇਗਾ, ਜਦਕਿ 26 ਅਪ੍ਰੈਲ ਸ਼ਾਮ 5 ਤੋਂ 7 ਵਜੇ ਤੱਕ ਸੁੰਦਰ ਦਸਤਾਰ ਮੁਕਾਬਲੇ ਕਰਵਾਏ ਜਾਣਗੇ।
ਹਰ ਰੋਜ਼ ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ।ਪ੍ਰੈਸ ਕਾਨਫਰੰਸ ਵਿੱਚ ਗੁਰਦਿਆਲ ਸਿੰਘ, ਅਮਰੀਕ ਸਿੰਘ ਬਠਲਾ, ਅਮਰਜੀਤ ਸਿੰਘ, ਹਰਮਨਪ੍ਰੀਤ ਸਿੰਘ, ਕਿਰਪਾਲ ਸਿੰਘ, ਕੁਲਦੀਪ ਸਿੰਘ, ਚਰਨਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਸਤਬੀਰ ਸਿੰਘ, ਜਸਪ੍ਰੀਤ ਸਿੰਘ, ਬਲਜਿੰਦਰ ਸਿੰਘ, ਜਤਿੰਦਰ ਪਾਲ ਸਿੰਘ, ਗੁਰਮੀਤ ਸਿੰਘ, ਜਪਜੀਤ ਸਿੰਘ, ਸੁਰਜੀਤ ਸਿੰਘ, ਗੁਰਚਰਨ ਸਿੰਘ, ਬਲਵਿੰਦਰ ਸਿੰਘ, ਗੁਰਵਿੰਦਰ ਸਿੰਘ, ਗੁਰਬਚਨ ਸਿੰਘ, ਕੁਲਵੰਤ ਕੌਰ, ਕੋਮਲਪ੍ਰੀਤ ਕੌਰ, ਰਵਿੰਦਰ ਕੌਰ, ਜਸਵਿੰਦਰ ਕੌਰ, ਸਰਬਪ੍ਰੀਤ ਕੌਰ, ਪੂਨਮ ਪ੍ਰੀਤੀ, ਗੁਰਲੀਨ ਕੌਰ, ਸਿਮਰਪ੍ਰੀਤ ਕੌਰ, ਨਵਲਜੀਤ ਕੌਰ, ਰਜਿੰਦਰ ਕੌਰ ਅਤੇ ਸਤਵੰਤ ਕੌਰ ਸਮੇਤ ਹੋਰ ਸੰਗਤਾਂ ਹਾਜ਼ਰ ਸਨ।
