AdministrationBreaking NewsChandigarhCityFeaturedGovernmentIndiaJalandharPunjab Governmentजालंधरपंजाबराज्य समाचार

ਬੰਦੀ ਸਿੰਘਾਂ ਦੀ ਰਿਹਾਈ ਲਈ 21 ਅਗਸਤ ਨੂੰ ਬੰਦ ਦਾ ਸੱਦਾ, ਸਿੱਖ ਤਾਲਮੇਲ ਕਮੇਟੀ ਤੇ ਆਗਾਜ਼ NGO ਵੱਲੋਂ ਪੂਰਨ ਸਮਰਥਨ

Spread the love

ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਕਾਰੋਬਾਰੀ ਅਦਾਰੇ ਬੰਦ ਰੱਖਣ ਦੀ ਸ਼ਹਿਰ ਵਾਸੀਆਂ ਨੂੰ ਅਪੀਲ

Punjab Hotmail, ਜਲੰਧਰ। ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚਾ ਵੱਲੋਂ 21 ਅਗਸਤ ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਦਾ ਸਿੱਖ ਤਾਲਮੇਲ ਕਮੇਟੀ ਅਤੇ ਆਗਾਜ਼ NGO ਵੱਲੋਂ ਪੂਰਨ ਸਮਰਥਨ ਕੀਤਾ ਗਿਆ ਹੈ।

ਦੋਵਾਂ ਸੰਸਥਾਵਾਂ ਦੇ ਆਗੂਆਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਸ਼ੁੱਕਰਵਾਰ, 21 ਅਗਸਤ 2026 ਨੂੰ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਆਪਣੇ ਕਾਰੋਬਾਰੀ ਅਦਾਰੇ ਬੰਦ ਰੱਖਣ।

ਬੰਦੀ ਸਿੰਘਾਂ ਦੀ ਰਿਹਾਈ ਲਈ ਲੰਮੇ ਸਮੇਂ ਤੋਂ ਸੰਘਰਸ਼ਆਗੂਆਂ ਨੇ ਕਿਹਾ ਕਿ ਕੌਮੀ ਇਨਸਾਫ਼ ਮੋਰਚਾ ਪਿਛਲੇ ਲਗਭਗ ਚਾਰ ਸਾਲਾਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਚੰਡੀਗੜ੍ਹ ਦੀਆਂ ਬਰੂਹਾਂ ’ਤੇ ਸ਼ਾਂਤਮਈ ਮੋਰਚਾ ਲਗਾ ਕੇ ਸੰਘਰਸ਼ ਕਰ ਰਿਹਾ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਇਨ੍ਹਾਂ ਮੰਗਾਂ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਗਿਆ।

ਆਗੂਆਂ ਮੁਤਾਬਕ, ਬੰਦੀ ਸਿੰਘਾਂ ਦੀ ਰਿਹਾਈ ਸਮੇਤ ਹੋਰ ਮੰਗਾਂ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚਾ ਵੱਲੋਂ ਪੰਜਾਬ ਦੇ ਰਾਜਪਾਲ ਦਾ ਸ਼ਾਂਤਮਈ ਘਿਰਾਓ ਕਰਨ ਦਾ ਫੈਸਲਾ ਕੀਤਾ ਗਿਆ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਜਦੋਂ ਸੰਗਤ ਚੰਡੀਗੜ੍ਹ ਵੱਲ ਵੱਧ ਰਹੀ ਸੀ ਤਾਂ ਪੁਲਿਸ ਵੱਲੋਂ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ, ਜਿਸ ਕਾਰਨ ਕਈ ਸੰਗਤਾਂ ਜ਼ਖ਼ਮੀ ਹੋਈਆਂ।

ਆਗੂਆਂ ਨੇ ਇਹ ਵੀ ਦੋਸ਼ ਲਗਾਇਆ ਕਿ ਬਾਅਦ ਵਿੱਚ ਜ਼ਖ਼ਮੀ ਸਿੰਘਾਂ ’ਤੇ ਹੀ ਐਫਆਈਆਰ ਦਰਜ ਕਰ ਦਿੱਤੀਆਂ ਗਈਆਂ।

ਸ਼ਹਿਰ ਵਾਸੀਆਂ ਨੂੰ ਬੰਦ ਵਿੱਚ ਸਹਿਯੋਗ ਦੀ ਅਪੀਲ

ਸਿੱਖ ਤਾਲਮੇਲ ਕਮੇਟੀ ਅਤੇ ਆਗਾਜ਼ NGO ਦੇ ਆਗੂ ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਢਾ, ਹਰਪ੍ਰੀਤ ਸਿੰਘ ਨੀਟੂ, ਪਰਮਪ੍ਰੀਤ ਸਿੰਘ ਵਿਟੀ ਅਤੇ ਗੁਰਦੀਪ ਸਿੰਘ ਕਾਲੀਆ ਕਾਲੋਨੀ ਨੇ ਸਾਂਝੇ ਬਿਆਨ ਵਿੱਚ ਸ਼ਹਿਰ ਵਾਸੀਆਂ ਨੂੰ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਸਹਿਯੋਗ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ’ਤੇ ਸ਼ਾਂਤਮਈ ਢੰਗ ਨਾਲ ਆਪਣਾ ਸਮਰਥਨ ਦਰਜ ਕਰਵਾਉਣਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ।ਇਸ ਮੌਕੇ ਹਰਪ੍ਰੀਤ ਸਿੰਘ ਸੋਨੂ, ਕਮਲਜੀਤ ਸਿੰਘ ਕੰਮਾ, ਹਰਣੇਕ ਸਿੰਘ ਨੇਕੀ, ਪਰਦੀਪ ਸਿੰਘ ਵਿੱਕੀ, ਕਮਲਜੀਤ ਸਿੰਘ, ਪ੍ਰਭਜੀਤ ਸਿੰਘ ਅਤੇ ਬਲਵਿੰਦਰ ਸਿੰਘ ਸਮੇਤ ਹੋਰ ਮੈਂਬਰ ਹਾਜ਼ਰ ਸਨ।

Leave a Reply

Your email address will not be published. Required fields are marked *