ਸੰਤ ਨਗਰ ਚ ਦਸ਼ਮੇਸ਼ ਪਿਤਾ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ
ਪੰਜਾਬ ਹੌਟਮੇਲ, ਜਲੰਧਰ। ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ,ਜਿੱਥੇ ਪੂਰੇ ਦੇਸ਼ ਵਿਦੇਸ਼ਾਂ ਵਿੱਚ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ ।ਉੱਥੇ ਹੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੰਤ ਨਗਰ ,ਲਾਡੋਵਾਲੀ ਰੋਡ ਚ ਵੀ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ।ਜਿਸ ਵਿੱਚ ਸਵੇਰੇ ਸ਼੍ਰੀ ਅਖੰਡ ਪਾਠ ਜੀ ਦੇ ਭੋਗ ਪਾਏ ਗਏ।

ਉਪਰੰਤ ਇਸਤਰੀ ਸਤਿਸੰਗ ਸਭਾ ਵੱਲੋਂ ਕੀਰਤਨ ਕੀਤਾ ਗਿਆ। ਉਸ ਉਪਰੰਤ ਭਾਈ ਗੁਰਜੀਤ ਸਿੰਘ ਹਜੂਰੀ ਰਾਗੀ ਅਤੇ ਭਾਈ ਸੁਰਿੰਦਰ ਪਾਲ ਸਿੰਘ ਜਲੰਧਰ ਵਾਲਿਆਂ ਵੱਲੋਂ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਉਪਰੰਤ ਗੁਰੂ ਕੇ ਅਤੁੱਟ ਲੰਗਰ ਅਤੱਟ ਵਰਤਾਏ ਗਏ। ਰਾਤ ਦੇ ਦੀਵਾਨ 8 ਵਜੇ ਤੱਕ ਸਜਾਏ ਗਏ। ਇਸ ਮੌਕੇ ਇਲਾਕਾ ਕੌਂਸਲਰ ਇਲਾਕੇ ਦੇ ਨਵੇਂ ਕੌਂਸਲਰ ਮੀਨੂ ਢੰਡ ਨੂੰ ਗੁਰੂ ਘਰ ਦਾ ਸਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ । ਜਿਸ ਵਿੱਚ ਤਜਿੰਦਰ ਸਿੰਘ (ਮੀਡੀਆ ਇੰਚਾਰਜ) ਸਿੱਖ ਤਾਲਮੇਲ ਕਮੇਟੀ ਵੱਲੋਂ ਸੂਪ ਦੇ ਲੰਗਰ ਲਗਾਏ ਗਏ।ਇਸ ਮੌਕੇ ਤਰਲੋਚਨ ਸਿੰਘ( ਪ੍ਰਧਾਨ) ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵੱਲੋਂ ਸਮੂਹ ਸੰਗਤਾਂ ਨੂੰ ਗੁਰਪੁਰਬ ਦੀਆਂ ਲੱਖ ਲੱਖ ਵਧਾਈਆਂ ਦਿੱਤੀਆਂ ਗਈਆਂ,ਅਤੇ ਕਿਹਾ ਕਿ ਅੱਜ ਸਮੇਂ ਉਹ ਦੀ ਲੋੜ ਹੈ।

ਕਿ ਸਾਨੂੰ ਆਪਣੇ ਪ੍ਰਕਾਸ਼ ਪੁਰਬ ਅਤੇ ਸ਼ਹੀਦੀ ਦਿਹਾੜੇ ਬਹੁਤ ਹੀ ਵੱਧ ਚੜ ਕੇ ਮਨਾਉਣੇ ਚਾਹੀਦੇ ਹਨ ,ਅਤੇ ਬੱਚਿਆਂ ਨੂੰ ਵੱਧ ਤੋਂ ਵੱਧ ਗੁਰਦੁਆਰਿਆਂ ਵਿਚ ਲੈ ਕੇ ਆਉਣਾ ਚਾਹੀਦਾ ਹੈ ।ਤਾਂ ਜੋ ਬੱਚਿਆਂ ਨੂੰ ਆਪਣੇ ਇਤਿਹਾਸ ਬਾਰੇ ਪਤਾ ਚੱਲ ਸਕੇ। ਜਿਸ ਨਾਲ ਆਣ ਵਾਲੀ ਪੀੜੀ ਵੱਧ ਤੋਂ ਵੱਧ ਬਾਣੀ ਅਤੇ ਬਾਣੇ ਨਾਲ ਜੁੜ ਸਕੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਚਰਨ ਸਿੰਘ ਮਠਾਰੂ, ਨਰਿੰਦਰ ਸਿੰਘ ਬਾਂਸਲ, ਹਰਪ੍ਰੀਤ ਸਿੰਘ ਬੰਟੀ, ਕੁਲਵੰਤ ਸਿੰਘ , ਪਰਮਜੀਤ ਸਿੰਘ ਪੰਮਾ, ਇਕਬਾਲ ਸਿੰਘ ਸੈਣੀ, ਅਜੀਤ ਸਿੰਘ ਆਸੀ,ਗੁਰਇਕਬਾਲ ਸਿੰਘ ਸਕੱਤਰ, ਸੁਭਾਸ਼ ਸ਼ਰਮਾ ,ਮਹਿੰਦਰਜੀਤ ਸਿੰਘ, ਸਤਨਾਮ ਸਿੰਘ , ਬਲਦੇਵ ਸਿੰਘ ਚਾਹਲ, ਬਲਵਿੰਦਰ ਸਿੰਘ ,ਸਤਨਾਮ ਸਿੰਘ, ਗੁਰਵਿੰਦਰ ਸਿੰਘ ਬੇਦੀ , ਮਹਿੰਦਰਜੀਤ ਸਿੰਘ ਸੋਨੂ,ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।