AdministrationBreaking NewsChandigarhCityFeaturedGovernmentIndiaJalandharPunjab GovernmentPunjab HotmailPunjab Policeजालंधरपंजाबराज्य समाचार

ਹਰ ਗਲੀ-ਮੁਹੱਲੇ ਵਿੱਚ ਅਸ਼ਵਨੀ ਵਰਗੇ ਨਸ਼ਾ ਤਸਕਰਾਂ ਦੀ ਮੌਜੂਦਗੀ ਚਿੰਤਾਜਨਕ, ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ

Spread the love

ਭਾਈ ਪਰਵਿੰਦਰ ਸਿੰਘ ਝੋਟਾ ਦੀ ਕੁਰਬਾਨੀ ਵਿਅਰਥ ਨਾ ਜਾਵੇ, ਨਸ਼ਾ ਤਸਕਰਾਂ ਨੂੰ ਮਿਸਾਲੀ ਸਜ਼ਾਵਾਂ ਦਿੱਤੀਆਂ ਜਾਣ: ਹਰਪਾਲ ਸਿੰਘ ਚੱਢਾ, ਹਰਪ੍ਰੀਤ ਸਿੰਘ ਨੀਟੂ ਤੇ ਹੋਰ ਆਗੂ

ਪੰਜਾਬ ਹੌਟਮੇਲ ਬਿਊਰੋ, ਜਲੰਧਰ। ਮਾਨਸਾ ਦੇ ਭਾਈ ਪਰਵਿੰਦਰ ਸਿੰਘ ਝੋਟਾ ਨੇ ਪੰਜਾਬ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਖ਼ਤਮ ਕਰਨ ਲਈ ਆਵਾਜ਼ ਬੁਲੰਦ ਕੀਤੀ, ਪਰ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ ਅੱਜ ਵੀ ਸਮਾਜ ਲਈ ਗੰਭੀਰ ਚਿੰਤਾ ਦਾ ਵਿਸ਼ਾ ਹਨ।

ਸਿੱਖ ਤਾਲਮੇਲ ਕਮੇਟੀ ਦੇ ਆਗੂਆਂ ਹਰਪਾਲ ਸਿੰਘ ਚੱਢਾ, ਹਰਪ੍ਰੀਤ ਸਿੰਘ ਨੀਟੂ, ਪਰਮਪ੍ਰੀਤ ਸਿੰਘ ਵਿੱਟੀ ਅਤੇ ਬੌਬੀ ਚੱਢਾ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਨਸ਼ਿਆਂ ਦੇ ਕੋਹੜ ਨੇ ਪੰਜਾਬ ਦੀ ਜਵਾਨੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ ਅਤੇ ਕਈ ਪਰਿਵਾਰਾਂ ਵਿੱਚ ਮਾਤਮ ਪਸਰ ਰਿਹਾ ਹੈ।

ਉਨ੍ਹਾਂ ਕਿਹਾ ਕਿ ਜਿੱਥੇ ਬਹੁਤ ਸਾਰੇ ਮੈਡੀਕਲ ਸਟੋਰ ਸੰਚਾਲਕ ਇਮਾਨਦਾਰੀ ਨਾਲ ਆਪਣਾ ਕਾਰੋਬਾਰ ਕਰ ਰਹੇ ਹਨ, ਉੱਥੇ ਨਸ਼ਿਆਂ ਦੇ ਗ਼ੈਰ-ਕਾਨੂੰਨੀ ਕਾਰੋਬਾਰ ਵਿੱਚ ਸ਼ਾਮਲ ਲੋਕ ਨੌਜਵਾਨਾਂ ਦੀਆਂ ਜ਼ਿੰਦਗੀਆਂ ਨਾਲ ਖਿਲਵਾੜ ਕਰ ਰਹੇ ਹਨ।

ਕਮੇਟੀ ਨੇ ਸਰਕਾਰ ਤੋਂ ਮੰਗ ਕੀਤੀ ਕਿ ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਅਜਿਹੇ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਨਸ਼ਾ ਤਸਕਰਾਂ ਨੂੰ ਕਾਨੂੰਨ ਅਨੁਸਾਰ ਮਿਸਾਲੀ ਸਜ਼ਾਵਾਂ ਦਿਵਾਈਆਂ ਜਾਣ।

ਆਗੂਆਂ ਨੇ ਜ਼ਿਲ੍ਹੇ ਦੀਆਂ ਸਾਰੀਆਂ ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਨੂੰ ਜਾਤ-ਪਾਤ ਅਤੇ ਧਰਮ ਤੋਂ ਉੱਪਰ ਉੱਠ ਕੇ ਨਸ਼ਿਆਂ ਵਿਰੁੱਧ ਸਾਂਝੀ ਮੁਹਿੰਮ ਚਲਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਕਜੁੱਟ ਯਤਨਾਂ ਨਾਲ ਹੀ ਨੌਜਵਾਨ ਪੀੜ੍ਹੀ ਨੂੰ ਇਸ ਲਾਹਨਤ ਤੋਂ ਬਚਾ ਕੇ ਪੰਜਾਬ ਨੂੰ ਮੁੜ ਖੁਸ਼ਹਾਲ ਬਣਾਇਆ ਜਾ ਸਕਦਾ ਹੈ।

Leave a Reply

Your email address will not be published. Required fields are marked *