Breaking NewsChandigarhCityPositive NewsReligiousजालंधरपंजाब

ਬਾਬਾ ਜੀਵਨ ਸਿੰਘ ਜੀ ,(ਭਾਈ ਜੈਤਾ ਜੀ) ,ਦੇ 364ਵੇਂ ਜਨਮ ਦਿਹਾੜੇ ਨੂੰ ਸਮਰਪਿਤ ਪਿੰਡ ਉਧੋਪੁਰ ਵਿੱਚ ਗੁਰਮਤ ਸਮਾਗਮ ਕਲ

Spread the love

ਪੰਜਾਬ ਹੌਟਮੇਲ, ਜਲੰਧਰ। ਆਲ ਇੰਡੀਆ ਮਜ਼੍ਹਬੀ ਸਿੱਖ ਵੈਲਫੇਅਰ ਐਸੋਸੀਏਸ਼ਨ ਵੱਲੋਂ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸੀਸ ਨੂੰ ਦਿੱਲੀ ਤੋਂ ਸ੍ਰੀ ਅਨੰਦਪੁਰ ਸਾਹਿਬ ਲਿਆਣ ਵਾਲੇ ਦਸ਼ਮੇਸ਼ ਪਿਤਾ ਜੀ ਦੇ ਤੋਂ ਰੰਗਰੇਟੇ ਗੁਰੂ ਕੇ ਬੇਟੇ ਦਾ ਖਿਤਾਬ ਲੈਣ ਵਾਲੇ ਧੰਨ ਧੰਨ ਬਾਬਾ ਜੀਵਨ ਸਿੰਘ ਜੀ (ਭਾਈ ਜੇਤਾ ਜੀ) ਦੇ 364ਵੇਂ ਜਨਮ ਦਿਨ ਨੂੰ ਸਮਰਪਿਤ ਗੁਰਮਤ ਸਮਾਗਮ ਗੁਰਦੁਆਰਾ ਸਿੰਘ ਸਭਾ ਪਿੰਡ ਉਦੋਪੁਰ ਜਿਲਾ ਜਲੰਧਰ ਵਿਖੇ 26 ਅਕਤੂਬਰ ਦਿਨ ਐਤਵਾਰ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 1 ਵਜੇ ਤੱਕ ਹੋ ਰਹੇ ਹਨ।

ਇਹ ਜਾਣਕਾਰੀ ਦਿੰਦੇ ਹੋਏ ਆਲ ਇੰਡੀਆ ਮਜ਼੍ਹਬੀ ਸਿੱਖ ਵੈਲਫੇਅਰ ਦੇ ਜਨਰਲ ਸਕੱਤਰ ਐਡਵੋਕੇਟ ਮਨਵੀਰ ਸਿੰਘ ਸ਼ੇਰ ਗਿੱਲ ਨੇ ਦਿੱਤੀਉਹਨਾਂ ਦੱਸਿਆ ਕਿ ਸਵੇਰੇ 9:30 ਤੋਂ 11 ਵਜੇ ਤੱਕ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਹੋਣਗੇ ਉਪਰੰਤ ਢਾਡੀ ਵਾਰ ਭਾਈ ਹਰਨੇਕ ਸਿੰਘ ਜੀ ਬਲੰਦਾ 11 ਵਜੇ ਤੋਂ ਸਾਡੇ 12 ਵਜੇ ਤੱਕ ਸੁਣਾਉਣ ਗੇ ਉਪਰੰਤ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜੋ ਕਿ ਵਿਸ਼ੇਸ਼ ਤੌਰ ਤੇ ਹਾਜਰੀ ਭਰ ਰਹੇ ਹਨ ਸਾਡੇ 12 ਤੋਂ 1 ਵਜੇ ਤੱਕ ਗੁਰਮਤ ਵਿਚਾਰਾਂ ਅਤੇ ਭਾਈ ਬਾਬਾ ਜੀਵਨ ਸਿੰਘ ਜੀ ਦੇ ਜੀਵਨ ਬਾਰੇ ਸਾਂਝ ਪਾਉਣਗੇ।

ਇਸ ਸਬੰਧ ਵਿੱਚ ਐਡਵੋਕੇਟ ਮਨਵੀਰ ਸਿੰਘ ਵੱਲੋਂ ਸਿੱਖ ਤਾਲਮੇਲ ਕਮੇਟੀ ਦੇ ਦਫਤਰ ਪਹੁੰਚ ਕੇ ਸਮੂਹ ਮੈਂਬਰਾਂ ਨੂੰ ਪਹੁੰਚਣ ਦੀ ਬੇਨਤੀ ਕੀਤੀ ਸਾਰੇ ਮੈਂਬਰਾਂ ਨੇ ਵੱਡੀ ਗਿਣਤੀ ਵਿੱਚ ਸੰਗਤਾਂ ਸਮੇਤ ਪ੍ਰੋਗਰਾਮ ਵਿੱਚ ਹਾਜਰੀ ਭਰਨ ਦੀ ਹਾਮੀ ਭਰੀ।

ਇਸ ਸਮੇਂ ਤਜਿੰਦਰ ਸਿੰਘ ਪਰਦੇਸੀ ਹਰਪ੍ਰੀਤ ਸਿੰਘ ਨੀਟੂ ਗੁਰਵਿੰਦਰ ਸਿੰਘ ਨਾਗੀ ਹਰਪਾਲ ਸਿੰਘ ਪਾਲੀ ਪਰਜਿੰਦਰ ਸਿੰਘ ਸਮੇਤ ਹੋਰ ਵੀ ਮੈਂਬਰ ਮੌਜੂਦ ਸਨ।

Leave a Reply

Your email address will not be published. Required fields are marked *