AdministrationAmritsarBreaking NewsChandigarhCityFeaturedIndiaPunjab GovernmentReligiousजालंधरदेश-विदेशपंजाबराज्य समाचार

ਠਾਕੁਰ ਦਲੀਪ ਸਿੰਘ ਮਾਮਲੇ ’ਚ ਜਥੇਦਾਰ ਦੀ ਚੁੱਪੀ ’ਤੇ ਸਵਾਲ, ਸਿੱਖ ਤਾਲਮੇਲ ਕਮੇਟੀ ਨੇ ਕੀਤੀ ਤਿੱਖੀ ਪ੍ਰਤੀਕ੍ਰਿਆ

Spread the love

ਪੰਜਾਬ ਹੌਟਮੇਲ, ਜਲੰਧਰ। ਸਿੱਖ ਤਾਲਮੇਲ ਕਮੇਟੀ ਨੇ ਨਾਮਧਾਰੀ ਠਾਕੁਰ ਦਲੀਪ ਸਿੰਘ ਵੱਲੋਂ ਜਾਗਤ ਜੋਤ ਜੁਗੋ ਜੁਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਪੰਜ ਕੱਕਾਰਾਂ ਬਾਰੇ ਵਰਤੇ ਗਏ ਸ਼ਬਦਾਂ ਦੀ ਕੜੀ ਨਿੰਦਾ ਕੀਤੀ ਹੈ।

ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਡਾ, ਹਰਪ੍ਰੀਤ ਸਿੰਘ ਨੀਟੂ ਅਤੇ ਗੁਰਦੇਵ ਸਿੰਘ ਭਾਟੀਆ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਇਸ ਮਾਮਲੇ ’ਚ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਚੁੱਪੀ ਕਈ ਸਵਾਲ ਖੜੇ ਕਰਦੀ ਹੈ।

ਆਗੂਆਂ ਨੇ ਕਿਹਾ ਕਿ ਸਿੱਖੀ ਨਾਲ ਜੁੜੇ ਹਰ ਮੁੱਦੇ ’ਤੇ ਬੋਲਣ ਵਾਲੇ ਹੁਣ ਸਿਆਸੀ ਕਾਰਨਾਂ ਕਰਕੇ ਖਾਮੋਸ਼ ਹਨ। ਉਨ੍ਹਾਂ ਨੇ ਕਿਹਾ ਕਿ ਜਦੋਂ ਗੁਰੂ ਸਾਹਿਬ ਜੀ ਦੀ ਸਰਬਉੱਚਤਾ ਬਾਰੇ ਅਣਉਚਿਤ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ, ਤਾਂ ਇਸ ’ਤੇ ਸਪੱਸ਼ਟ ਮੌਕਫ਼ ਆਉਣਾ ਚਾਹੀਦਾ ਹੈ।

ਕਮੇਟੀ ਨੇ ਭਾਈ ਮਨਪ੍ਰੀਤ ਸਿੰਘ ਕਾਨਪੁਰੀ, ਗੁਰਮਤਿ ਸਿੰਘ ਦਾਦੂਵਾਲ ਅਤੇ ਭਾਈ ਹਰਜੀਤ ਸਿੰਘ ਕਾਲਕਾ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਇਸ ਮਾਮਲੇ ’ਚ ਆਵਾਜ਼ ਬੁਲੰਦ ਕੀਤੀ। ਆਗੂਆਂ ਨੇ ਕਿਹਾ ਕਿ ਕਾਨੂੰਨੀ ਮਾਹਰਾਂ ਨਾਲ ਸਲਾਹ ਕਰਕੇ ਠਾਕੁਰ ਦਲੀਪ ਸਿੰਘ ਖਿਲਾਫ ਕਾਰਵਾਈ ਲਈ ਕਦਮ ਚੁੱਕੇ ਜਾਣਗੇ।

ਇਸ ਮੌਕੇ ਪ੍ਰਭ ਨੂਰ ਸਿੰਘ ਭਾਟੀਆ ਅਤੇ ਇੰਦਰ ਪਾਲ ਸਿੰਘ ਵੀ ਹਾਜ਼ਰ ਸਨ।

Leave a Reply

Your email address will not be published. Required fields are marked *