ਧੰਨ ਧੰਨ ਸ੍ਰੀ ਗੁਰੂ ਅਮਰ ਦਾਸ ਜੀ ਦਾ ਪ੍ਰਕਾਸ਼ ਪੁਰਬ: ਪੰਥਿਕ ਸੇਵਾਵਾਂ ਲਈ ਸਨਮਾਨ ਸਮਾਰੋਹ
ਪੰਜਾਬ ਹੌਟਮੇਲ, ਜਲੰਧਰ। ਗੁਰਦੁਆਰਾ ਡਿਫੈਂਸ ਕਾਲੋਨੀ ਵਿੱਚ ਧੰਨ ਧੰਨ ਸ੍ਰੀ ਗੁਰੂ ਅਮਰ ਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ‘ਤੇ ਇੱਕ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ।

ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਪਰਬੰਧਕਾਂ ਵੱਲੋਂ ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਡਾ ਅਤੇ ਹਰਪ੍ਰੀਤ ਸਿੰਘ ਨੀਟੂ ਨੂੰ ਉਨ੍ਹਾਂ ਦੀਆਂ ਪੰਥਿਕ ਸੇਵਾਵਾਂ ਲਈ ਦੋਸਾਲੇ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ‘ਤੇ ਗੁਰ ਘਰ ਦੇ ਮੁੱਖ ਸੇਵਾਦਾਰ ਜਸਬੀਰ ਸਿੰਘ ਰੰਧਾਵਾ ਅਤੇ ਪ੍ਰੋਫੈਸਰ ਸੁਖਬੀਰ ਸਿੰਘ ਵੱਲੋਂ ਸਨਮਾਨ ਭੇਂਟ ਕੀਤਾ ਗਿਆ। ਸਮਾਗਮ ਵਿੱਚ ਹਾਜ਼ਰ ਸੰਗਤ ਨੇ ਵੀ ਸੇਵਾਦਾਰਾਂ ਦੀ ਨਿਸ਼ਕਾਮ ਸੇਵਾ ਦੀ ਪ੍ਰਸ਼ੰਸਾ ਕੀਤੀ ਅਤੇ ਗੁਰੂ ਸਾਹਿਬ ਦੇ ਉਪਦੇਸ਼ਾਂ ‘ਤੇ ਚਲਣ ਦੀ ਪ੍ਰੇਰਣਾ ਲਈ।
