AdministrationAmritsarBreaking NewsChandigarhCityDelhiFeaturedIndiaJalandharReligiousजालंधरदेश-विदेशधर्म-कर्मपंजाबराज्य समाचार

‘ਸਤਲੁਜ’ ਫਿਲਮ ‘ਤੇ ਪਾਬੰਦੀ ਖ਼ਿਲਾਫ਼ ਕੱਲ੍ਹ ਜਲੰਧਰ ਵਿੱਚ ਵੱਡਾ ਰੋਸ ਮਾਰਚ, ਸਿੱਖ ਜਥੇਬੰਦੀਆਂ ਨੇ ਲੋਕਾਂ ਨੂੰ ਦਿੱਤਾ ਇਕੱਠੇ ਹੋਣ ਦਾ ਸੱਦਾ

Spread the love

ਪੰਜਾਬ ਹੌਟਮੇਲ, ਜਲੰਧਰ (ਮਨਮੋਹਨ ਸਿੰਘ)। ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਪੰਜਾਬ ਦੇ ਕਾਲੇ ਦੌਰ ਦੀਆਂ ਘਟਨਾਵਾਂ ‘ਤੇ ਆਧਾਰਿਤ ਫਿਲਮ ‘ਸਤਲੁਜ’ (ਪਹਿਲਾਂ ‘ਪੰਜਾਬ 95’) ‘ਤੇ ਲਗਾਈ ਗਈ ਰੋਕ ਦੇ ਵਿਰੋਧ ਵਿੱਚ ਕੱਲ੍ਹ 11 ਤਰੀਕ ਸਾਮ ਦੇ 6 ਵਜੇ ਜਲੰਧਰ ਵਿੱਚ ਸਾਂਝਾ ਰੋਸ ਮਾਰਚ ਕੱਢਿਆ ਜਾਵੇਗਾ।

ਇਹ ਮਾਰਚ ਸਿੱਖ ਤਾਲਮੇਲ ਕਮੇਟੀ, ਅਗਾਜ਼ ਐਨਜੀਓ, ਸਿੰਘ ਸਭਾਵਾਂ ਅਤੇ ਹੋਰ ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਵੱਲੋਂ ਸਿੱਖ ਤਾਲਮੇਲ ਕਮੇਟੀ ਦੇ ਦਫ਼ਤਰ ਪੁਲੀ ਅਲੀ ਮਹੱਲਾ ਤੋਂ ਸ਼ੁਰੂ ਹੋ ਕੇ ਸ੍ਰੀ ਰਾਮ ਚੌਂਕ ਅਤੇ ਕੰਪਨੀ ਬਾਗ ਚੌਂਕ ਤੱਕ ਜਾਵੇਗਾ।

ਜਥੇਬੰਦੀ ਆਗੂਆਂ ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਢਾ, ਹਰਪ੍ਰੀਤ ਸਿੰਘ ਨੀਟੂ, ਪਰਮਪ੍ਰੀਤ ਸਿੰਘ ਵਿਟੀ, ਸਤਪਾਲ ਸਿੰਘ ਸਿਦਕੀ ਅਤੇ ਹੋਰ ਆਗੂਆਂ ਨੇ ਕਿਹਾ ਕਿ ਇਹ ਫਿਲਮ ਪੰਜਾਬ ਦੇ ਕਾਲੇ ਦੌਰ ਦੌਰਾਨ ਹੋਏ ਕਥਿਤ ਜ਼ੁਲਮਾਂ ਅਤੇ ਸੱਚੀਆਂ ਘਟਨਾਵਾਂ ਨੂੰ ਲੋਕਾਂ ਸਾਹਮਣੇ ਲਿਆਉਂਦੀ ਹੈ।

ਉਨ੍ਹਾਂ ਦਾ ਦੋਸ਼ ਹੈ ਕਿ ਸਰਕਾਰਾਂ ਸੱਚ ਨੂੰ ਸਾਹਮਣੇ ਆਉਣ ਤੋਂ ਰੋਕਣਾ ਚਾਹੁੰਦੀਆਂ ਹਨ, ਪਰ ਸੱਚ ਨੂੰ ਹਮੇਸ਼ਾ ਲਈ ਦਬਾਇਆ ਨਹੀਂ ਜਾ ਸਕਦਾ।

ਆਗੂਆਂ ਨੇ ਸਮੂਹ ਸ਼ਹਿਰ ਵਾਸੀਆਂ ਨੂੰ ਪਾਰਟੀ ਸਿਆਸਤ ਤੋਂ ਉੱਪਰ ਉੱਠ ਕੇ ਰੋਸ ਮਾਰਚ ਵਿੱਚ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਲੋਕਾਂ ਦੀ ਇਕਜੁੱਟ ਆਵਾਜ਼ ਹੀ ਸਰਕਾਰ ਨੂੰ ਫਿਲਮ ਰਿਲੀਜ਼ ਕਰਨ ਲਈ ਮਜਬੂਰ ਕਰ ਸਕਦੀ ਹੈ।

Leave a Reply

Your email address will not be published. Required fields are marked *