AdministrationBreaking NewsChandigarhCityFeaturedGovernmentJalandharPoliticsPositive NewsReligiousजालंधरदेश-विदेशधर्म-कर्मपंजाबराज्य समाचार

ਗੁਰਦੁਆਰਾ ਪ੍ਰਬੰਧ ਦੀ ਗਿਰਾਵਟ ਖ਼ਿਲਾਫ਼ 11 ਅਕਤੂਬਰ ਨੂੰ ਵੱਡਾ ਜਥਾ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇਗਾ, ਜਥੇਦਾਰ ਨੂੰ ਸੌਂਪਿਆ ਜਾਵੇਗਾ ਮੰਗ ਪੱਤਰ

Spread the love

ਪੰਜਾਬ ਹੌਟਮੇਲ, ਜਲੰਧਰ। ਗੁਰਦੁਆਰਾ ਪ੍ਰਬੰਧ ਵਿੱਚ ਕਥਿਤ ਗਿਰਾਵਟ ਅਤੇ ਸ੍ਰੀ ਆਨੰਦਪੁਰ ਸਾਹਿਬ ਦੀਆਂ ਸਰਾਵਾਂ ਵਿੱਚ ਬਹਿਰੀਨ ਤੋਂ ਆਈ ਬੀਬੀ ਨਾਲ ਹੋਏ ਵਰਤਾਰੇ ਦੇ ਮਾਮਲੇ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। 11 ਅਕਤੂਬਰ ਨੂੰ ਕਰੀਬ 250 ਸਿੰਘਾਂ ਦਾ ਵੱਡਾ ਜਥਾ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਜਥੇਦਾਰ ਨੂੰ ਮੰਗ ਪੱਤਰ ਸੌਂਪੇਗਾ।

ਸਿੱਖ ਆਗੂ ਹਰਪਾਲ ਸਿੰਘ ਚੱਢਾ, ਜਰਨੈਲ ਸਿੰਘ ਗੜ੍ਹਦੀਵਾਲ, ਅਮਰਜੀਤ ਸਿੰਘ ਕਿਸ਼ਨਪੁਰਾ ਅਤੇ ਹਰਪ੍ਰੀਤ ਸਿੰਘ ਨੀਟੂ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਹੋਸ਼ਿਆਰਪੁਰ ਵਿਖੇ ਹਰਜਿੰਦਰ ਸਿੰਘ ਧਾਮੀ ਦੀ ਰਿਹਾਇਸ਼ ਦੇ ਬਾਹਰ ਧਰਨਾ ਦੇ ਕੇ ਅਸਤੀਫ਼ੇ ਅਤੇ ਦੋਸ਼ੀ ਵਿਅਕਤੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਸੀ।

ਆਗੂਆਂ ਦਾ ਦੋਸ਼ ਹੈ ਕਿ ਮਾਮਲੇ ਵਿੱਚ ਉਮੀਦ ਮੁਤਾਬਕ ਕਾਰਵਾਈ ਨਹੀਂ ਹੋਈ, ਜਿਸ ਕਾਰਨ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੋਲ ਪਹੁੰਚ ਕੀਤੀ ਜਾ ਰਹੀ ਹੈ।

ਜਲੰਧਰ ਵਿੱਚ ਹੋਈ ਮੀਟਿੰਗ ਤੋਂ ਬਾਅਦ ਆਗੂਆਂ ਨੇ ਸਿੱਖ ਸੰਗਤ ਨੂੰ 11 ਅਕਤੂਬਰ ਦੇ ਜਥੇ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਦੋਸ਼ੀ ਵਿਅਕਤੀਆਂ ਖ਼ਿਲਾਫ਼ ਕਾਰਵਾਈ ਨਹੀਂ ਹੁੰਦੀ ਅਤੇ ਗੁਰਦੁਆਰਾ ਪ੍ਰਬੰਧ ਸੁਚੱਜੇ ਢੰਗ ਨਾਲ ਗੁਰਸਿੱਖਾਂ ਦੇ ਹੱਥਾਂ ਵਿੱਚ ਨਹੀਂ ਆ ਜਾਂਦਾ।

ਜਥੇ ਵਿੱਚ ਸ਼ਾਮਲ ਹੋਣ ਦੇ ਇੱਛੁਕ ਸਿੱਖ ਹਰਪ੍ਰੀਤ ਸਿੰਘ ਨੀਟੂ ਨਾਲ ਸੰਪਰਕ ਕਰ ਸਕਦੇ ਹਨ।

#ਸਿੱਖਸੰਗਤ #ਸ੍ਰੀਅਕਾਲਤਖ਼ਤਸਾਹਿਬ #ਗੁਰਦੁਆਰਾਪ੍ਰਬੰਧ #ਪੰਜਾਬਨਿਊਜ਼

Leave a Reply

Your email address will not be published. Required fields are marked *