ਗੁਰਦੁਆਰਾ ਗੁਰਦੇਵ ਨਗਰ ਵਿੱਚ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤ ਸਮਾਗਮ 26 ਤੇ 27 ਜਨਵਰੀ ਨੂੰ
ਪੰਜਾਬ ਹੌਟਮੇਲ, ਜਲੰਧਰ। ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ, ਜਿਨਾਂ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਸ਼ਾਨ ਲਈ ਆਪਣਾ ਸੀਸ ਸ਼੍ਰੀ ਗੁਰੂ ਰਾਮਦਾਸ ਜੀ ਦੇ ਚਰਨਾਂ ਵਿੱਚ ਅਰਪਣ ਕਰਕੇ ਸ਼ਹੀਦੀ ਪ੍ਰਾਪਤ ਕੀਤੀ ਸੀ , ਦੇ ਜਨਮ ਦਿਹਾੜੇ ਨੂੰ ਸਮਰਪਿਤ ਇਕ ਵਿਸ਼ੇਸ਼ ਗੁਰਮਤਿ ਸਮਾਗਮ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਗੁਰਦੇਵ ਨਗਰ ਨਵੀਂ ਦਾਣਾ ਮੰਡੀ ਵਿਖੇ 26 ਅਤੇ 27 ਜਨਵਰੀ ਦਿਨ ਐਤਵਾਰ ਅਤੇ ਸੋਮਵਾਰ ਸ਼ਾਮ 6 ਵਜੇ ਤੋਂ ਰਾਤ 9:30 ਵਜੇ ਤੱਕ ਬੜੀ ਸ਼ਰਧਾ ਅਤੇ ਪਿਆਰ ਨਾਲ ਮਨਾਇਆ ਜਾ ਰਿਹਾ ਹੈ ।
ਇਹ ਜਾਣਕਾਰੀ ਦਿੰਦੇ ਹੋਏ, ਗੁਰੂ ਘਰ ਦੇ ਮੁੱਖ ਸੇਵਾਦਾਰ ਸੇਵਾਦਾਰ ਰਜਿੰਦਰ ਸਿੰਘ ਮਿਗਲਾਨੀ ਅਤੇ ਮੀਤ ਪ੍ਰਧਾਨ ਹਰਪ੍ਰੀਤ ਸਿੰਘ ਨੀਟੂ ਨੇ ਦੱਸਿਆ। ਕਿ ਇਹਨਾਂ ਗੁਰਮਤਿ ਸਮਾਗਮਾਂ ਵਿੱਚ ਵਿਸ਼ੇਸ਼ ਤੌਰ ਤੇ ਢਾਡੀ ਜੱਥਾ, ਭਾਈ ਗੁਰਪ੍ਰੀਤ ਸਿੰਘ ਜੀ ਲਾਡਰਾਂ, ਵਾਲੇ ਭਾਈ ਸਤਿੰਦਰਬੀਰ ਸਿੰਘ ਜੀ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ, ਵਾਲੇ ਭਾਈ ਜਤਿੰਦਰ ਜੋਤ ਸਿੰਘ ਜੀ ਹਜੂਰੀ ਰਾਗੀ, ਭਾਈ ਜਸਵੰਤ ਸਿੰਘ ਜੀ ਕਥਾ ਵਾਚਕ ਹੈਡ ਗ੍ਰੰਥੀ ,ਗੁਰੂ ਘਰ ਗੁਰਦੇਵ ਨਗਰ ਪਹੁੰਚ ਰਹੇ ਹਨ।
ਉਕਤ ਆਗੂਆਂ ਨੇ ਸੰਗਤਾ ਨੂੰ ਅਪੀਲ ਕੀਤੀ ਹੈ। ਕਿ ਉਹ ਪਰਿਵਾਰਾਂ ਸਮੇਤ ਖਾਸ ਤੌਰ ਤੇ ਆਪਣੇ ਬੱਚਿਆਂ ਨੂੰ ਨਾਲ ਲੈ ਕੇ ਇਹਨਾਂ ਸਮਾਗਮਾ ਵਿੱਚ ਜਰੂਰ ਹਾਜਰ ਹੋਣ ।ਕਿਉਂਕਿ ਆਪਣੇ ਗੌਰਵਮਈ ਵਿਰਸੇ ਨੂੰ ਖਾਸ ਕਰਕੇ ਬਾਬਾ ਦੀਪ ਸਿੰਘ ਜੀ ਦੀ ਲਸਾਨੀ ਸ਼ਹਾਦਤ ਬਾਰੇ ਨਵੀਂ ਪੀੜੀ ਨੂੰ ਦੱਸਣਾ ਬਹੁਤ ਜਰੂਰੀ ਹੈ। ਉਹਨਾਂ ਦੱਸਿਆ ਕਿ ਗੁਰੂ ਘਰ ਹਰ ਐਤਵਾਰ ਚੋਪਹਿਰਾ ਸਮਾਗਮ ਦੁਪਹਿਰ 12 ਵਜੇ ਤੋਂ 4 ਵਜੇ ਤੱਕ ਨਿਰੰਤਰ ਜਾਰੀ ਹਨ। ਸੰਗਤਾਂ ਨੂੰ ਇਨਾ ਸਮਾਗਮਾਂ ਵਿੱਚ ਵੀ ਹਾਜ਼ਰੀ ਭਰਨੀ ਚਾਹੀਦੀ ਹੈ।ਇਸ ਮੌਕੇ ਤੇ ਰਵਿੰਦਰ ਸਿੰਘ ਸਾਵਨ ਨਗਰ ਅਮਰੀਕ ਸਿੰਘ ਬਠਲਾ ਮੋਹਨ ਸਿੰਘ ਅਮਰਜੀਤ ਸਿੰਘ ਕਰਤਾਰ ਸਿੰਘ ਰਾਜਿੰਦਰ ਸਿੰਘ ਹਰਮਨਜੋਤ ਸਿੰਘ ਬਠਲਾ ਨਰਿੰਦਰ ਸਿੰਘ ਤਰਸੇਮ ਸਿੰਘ ਗੁਰਮੀਤ ਸਿੰਘ ਪ੍ਰੀਤਮ ਸਿੰਘ ਭਾਟੀਆ ਤੇ ਹੋਰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਮੌਜੂਦ ਸਨ।