Punjab News: ਸਿੱਖ ਤਾਲਮੇਲ ਕਮੇਟੀ ਵੱਲੋਂ ਸਿੱਖ ਸੰਗਤਾਂ ਨੂੰ ਪੁਰਜੋਰ ਅਪੀਲ, ਸ਼੍ਰੋਮਣੀ ਕਮੇਟੀ ਦੀ ਚੋਣਾਂ ਲਈ ਵੱਧ ਤੋਂ ਵੱਧ ਵੋਟਾਂ ਬਣਵਾਈਆਂ ਜਾਣ
ਪੰਜਾਬ ਹੌਟਮੇਲ, ਜਲੰਧਰ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀਆਂ ਚੋਣਾਂ ਸਬੰਧੀ ਵੋਟਾਂ ਬਣਾਉਣ ਦਾ ਕੰਮ ਜੋ ਕਿ ਪਿਛਲੇ ਕਾਫੀ ਲੰਬੇ ਸਮੇਂ ਤੋਂ ਚੱਲ ਰਿਹਾ ਹੈ। ਪਰ ਹੁਣ ਤੱਕ ਬਣੀਆਂ ਵੋਟਾਂ ਦੀ ਗਿਣਤੀ ਕਾਫੀ ਘੱਟ ਹੈ। ਸਿੱਖ ਸੰਗਤਾਂ ਵਿੱਚ ਵੋਟਾਂ ਬਣਾਉਣ ਪ੍ਰਤੀ ਉਤਸ਼ਾਹ ਬਹੁਤ ਘੱਟ ਦੇਖਿਆ ਗਿਆ ਹੈ। ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਡਾ, ਹਰਜੋਤ ਸਿੰਘ ਲੱਕੀ, ਹਰਪ੍ਰੀਤ ਸਿੰਘ ਨੀਟੂ, ਰਜਿੰਦਰ ਸਿੰਘ ਮਿਗਲਾਨੀ, ਤਜਿੰਦਰ ਸਿੰਘ ਸੰਤ ਨਗਰ( ਮੀਡੀਆ ਇੰਚਾਰਜ), ਜਸਵੀਰ ਸਿੰਘ ਬੱਗਾ, ਗੁਰਦੀਪ ਸਿੰਘ (ਕਾਲੀਆ ਕਲੋਨੀ) ਅਤੇ ਸੰਨੀ ਸਿੰਘ ਉਬਰਾਏ ਨੇ ਇੱਕ ਸਾਂਝੇ ਬਿਆਨ ਰਾਹੀਂ ਕਿਹਾ ਹੈ।
ਇੰਨੀ ਥੋੜੀ ਗਿਣਤੀ ਵਿੱਚ ਵੋਟਾ ਦਾ ਬਣਨਾ ਸਿੱਖ ਕੌਮ ਲਈ ਸ਼ੁਭ ਸੰਕੇਤ ਨਹੀਂ। ਜੇ ਅਸੀਂ ਵੋਟਾਂ ਹੀ ਨਹੀਂ ਬਣਾਵਾਂਗੇ, ਤਾਂ ਕੱਲ ਨੂੰ ਯੋਗ ਸਿੱਖ ਆਗੂ ਕਿਸ ਤਰ੍ਹਾਂ ਚੁਣ ਸਕਾਂਗੇ । ਇਸ ਲਈ ਸਿੱਖ ਤਾਲਮੇਲ ਕਮੇਟੀ ਵੱਲੋਂ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਅਤੇ ਸਿੱਖ ਵੋਟਰਾਂ ਨੂੰ ਪੁਰਜੋਰ ਅਪੀਲ ਵੀ ਕੀਤੀ ਜਾ ਰਹੀ ਹੈ। ਕਿ ਜੌ ਕੋਈ ਸਿੱਖ ਵੋਟ ਬਣਾਉਣ ਚਾਹੁੰਦਾ ਹੈ, ਤਾਂ ਉਹ ਸਿੱਖ ਤਾਲਮੇਲ ਕਮੇਟੀ ਦੇ ਮੁੱਖ ਦਫਤਰ ,ਪੁਲੀ ਅਲੀ ਮੁਹੱਲਾ ਵਿਖੇ ਆ ਕੇ ਫਾਰਮ ਹਾਸਲ ਕਰ ਸਕਦਾ ਹੈ। ਅਤੇ ਇਸ ਤੋਂ ਇਲਾਵਾ ਗੁਰੂ ਰਵਿਦਾਸ ਚੌਂਕ ਵਿਖੇ ਦਫਤਰ ਵਿੱਚ ਅਤੇ ਗੁਰਦੁਆਰਾ ਗੁਰਦੇਵ ਨਗਰ ਤੋਂ ਵੀ ਫਾਰਮ ਹਾਸਿਲ ਕਰਕੇ ਵੋਟ ਬਣਵਾ ਸਕਦਾ ਹੈ। ਜਿਹੜਾ ਵੀਰ ਜਾਂ ਭੈਣ ਵੱਧ ਤੋਂ ਵੱਧ ਵੋਟਾਂ ਬਣਵਾਏਗਾ। ਉਸ ਨੂੰ ਉਚੂਚੇ ਤੌਰ ਤੇ ਕਮੇਟੀ ਵੱਲੋਂ ਸਨਮਾਨਿਤ ਵੀ ਕੀਤਾ ਜਾਵੇਗਾ । ਉਕਤ ਆਗੂਆਂ ਨੇ ਦੱਸਿਆ ਫਾਰਮ ਭਰਨ ਦੀ ਆਖਰੀ ਤਰੀਕ ਹੁਣ 10 ਮਾਰਚ ਤੱਕ ਵਧਾ ਦਿੱਤੀ ਗਈ ਹੈ। ਇਸ ਲਈ ਸਾਨੂੰ ਵੱਧ ਤੋਂ ਵੱਧ ਵੋਟਾ ਬਣਵਾ ਕੇ ਆਪਣਾ ਇੱਕ ਵਧੀਆ ਆਗੂ ਚੁਣਨਾ ਚਾਹੀਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਤਪਾਲ ਸਿੰਘ ਸਿਦਕੀ, ਗੁਰਵਿੰਦਰ ਸਿੰਘ ਸਿੱਧੂ ,ਅਮਨਦੀਪ ਸਿੰਘ ਬੱਗਾ, ਹਰਪਾਲ ਸਿੰਘ (ਪਾਲੀ ਚੱਡਾ) ,ਗੁਰਵਿੰਦਰ ਸਿੰਘ ਨਾਗੀ, ਹਰਪ੍ਰੀਤ ਸਿੰਘ ਰੋਬਿਨ, ਸੰਨੀ ਉਬਰਾਏ, ਅਰਵਿੰਦਰ ਸਿੰਘ ਬਬਲੂ, ਪ੍ਰਭਜੋਤ ਸਿੰਘ, ਲਖਬੀਰ ਸਿੰਘ ਲੱਕੀ, ਹਰਪ੍ਰੀਤ ਸਿੰਘ ਸੋਨੂ , ਪਲਵਿੰਦਰ ਸਿੰਘ ਬਾਬਾ,ਚੰਨੀ ਕਾਲੜਾ , ਮਨਵਿੰਦਰ ਸਿੰਘ ਭਾਟੀਆ , ਜਤਿੰਦਰ ਸਿੰਘ ਸੋਨੂ ,ਬਬਜੋਤ ਸਿੰਘ ਗੁਰਨਾਮ ਸਿੰਘ ,ਪਰਮਵੀਰ ਸਿੰਘ ਆਦੀ ਹਾਜ਼ਰ ਸਨ।