Breaking NewsCrimePositive NewsPunjab Policeअमृतसरचंडीगढ़जालंधरदेश-विदेशपंजाबपटियालाफीचर्सबठिंडाराज्य समाचारलुधियाना

Punjab News: ਡੀ.ਜੀ.ਪੀ. ਵੱਲੋਂ ਜਲੰਧਰ ’ਚ ਨਾਕਿਆਂ ਤੇ ਪੁਲਿਸ ਥਾਣਿਆਂ ਦਾ ਨਿਰੀਖਣ ਕਰਨ ਲਈ ‘ਨਾਈਟ ਡੋਮੀਨੇਸ਼ਨ’

Spread the love

ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਵਿੱਢੀ ਫੈਸਲਾਕੁੰਨ ਜੰਗ ਤੋਂ ਬਾਅਦ ਆਈ.ਐਸ.ਆਈ. ਸੂਬੇ ਦੀ ਸ਼ਾਂਤੀ ਤੇ ਸਦਭਾਵਨਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੀ ਹੈ: ਡੀ.ਜੀ.ਪੀ. ਗੌਰਵ ਯਾਦਵ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਾਨੂੰਨ ਲਾਗੂ ਕਰਨ ਤੇ ਭਾਈਚਾਰਕ ਸਬੰਧਾਂ ਨੂੰ ਮਜ਼ਬੂਤ ਬਣਾਉਣ ਲਈ ਵਚਨਬੱਧਨਾਗਰਿਕਾਂ ਨਾਲ ਗੱਲਬਾਤ ਕਰਕੇ ਲਿਆ ਫੀਡਬੈਕ

ਕਿਹਾ, ਪੁਲਿਸ ਦੀ ਮੌਜੂਦਗੀ ਵਧਣ ਨਾਲ ਜਨਤਾ ਸੁਰੱਖਿਅਤ ਮਹਿਸੂਸ ਕਰ ਰਹੀ

ਪੰਜਾਬ ਹੌਟਮੇਲ, ਜਲੰਧਰ। ਲਾਅ ਇਨਫੋਰਸਮੈਂਟ ਅਤੇ ਪੁਲਿਸ-ਪਬਲਿਕ ਸਬੰਧਾਂ ਨੂੰ ਮਜ਼ਬੂਤ ਕਰਨ ਦੇ ਨਿਰੰਤਰ ਯਤਨਾਂ ਤਹਿਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਵੱਲੋਂ ਸ਼ੁੱਕਰਵਾਰ ਰਾਤ ਰਾਜ ਵਿਆਪੀ ‘ਨਾਈਟ ਡੋਮੀਨੇਸ਼ਨ’ ਪਹਿਲਕਦਮੀ ਤਹਿਤ ਜਲੰਧਰ ਜ਼ਿਲ੍ਹੇ ਵਿੱਚ ਅਚਨਚੇਤ ਨਿਰੀਖਣ ਕੀਤਾ ਗਿਆ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਇਸ ਕਵਾਇਦ ਦਾ ਉਦੇਸ਼ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣਾ ਅਤੇ ਅਪਰਾਧ, ਖਾਸ ਕਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਰਾਜ ਦੀ ਲੜਾਈ ਨੂੰ ਤੇਜ਼ ਕਰਨਾ ਹੈ।ਪੰਜਾਬ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਪਿਮਜ਼) ਦੇ ਬਾਹਰ ਇੱਕ ਵਿਸ਼ੇਸ਼ ਚੌਕੀ ਤੋਂ ਆਪਣਾ ਨਿਰੀਖਣ ਸ਼ੁਰੂ ਕਰਦਿਆਂ ਡੀ.ਜੀ.ਪੀ. ਨੇ ਨਾਕਾਬੰਦੀ ਓਪਰੇਸ਼ਨਾਂ ਦੀ ਸਮੀਖਿਆ ਕੀਤੀ ਅਤੇ ਪੁਲਿਸ ਫੋਰਸ ਦੀ ਜ਼ਮੀਨੀ ਕਾਰਜਪ੍ਰਣਾਲੀ ਦਾ ਮੁਲਾਂਕਣ ਕੀਤਾ।

ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਸਮੇਤ ਉਨ੍ਹਾਂ ਨੇ ਪੁਲਿਸ ਦੇ ਕੰਮਕਾਜ ਬਾਰੇ ਫੀਡਬੈਕ ਇਕੱਤਰ ਕਰਨ ਲਈ ਸਥਾਨਕ ਨਿਵਾਸੀਆਂ ਨਾਲ ਸਿੱਧੇ ਤੌਰ ‘ਤੇ ਗੱਲਬਾਤ ਵੀ ਕੀਤੀ।ਡੀ.ਜੀ.ਪੀ. ਯਾਦਵ ਨੇ ਕਿਹਾ ਕਿ ਮੈਨੂੰ ਇਹ ਜਾਣ ਕੇ ਖੁਸ਼ੀ ਹੋਈ ਕਿ ਸਾਡੀ ਵਧੀ ਹੋਈ ਮੌਜੂਦਗੀ ਕਾਰਨ ਨਾਗਰਿਕ ਸੁਰੱਖਿਅਤ ਮਹਿਸੂਸ ਕਰ ਰਹੇ ਹਨ। ਸਾਡੀ ਤਰਜੀਹ ਪਾਰਦਰਸ਼ੀ ਅਤੇ ਜਵਾਬਦੇਹ ਪੁਲਿਸਿੰਗ ਜ਼ਰੀਏ ਵਿਸ਼ਵਾਸ ਨੂੰ ਵਧਾਉਂਦਿਆਂ ਹਰੇਕ ਵਿਅਕਤੀ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ।

ਡੀ.ਜੀ.ਪੀ. ਨੇ ਇਸ ਤੋਂ ਬਾਅਦ ਅਰਬਨ ਅਸਟੇਟ ਵਿਖੇ ਪੁਲਿਸ ਡਿਵੀਜ਼ਨ ਨੰਬਰ 7 ਦਾ ਦੌਰਾ ਕੀਤਾ, ਪੁਲਿਸ ਸਟੇਸ਼ਨ ਦਾ ਨਿਰੀਖਣ ਕੀਤਾ ਅਤੇ ਇਸਦੇ ਕੰਮਕਾਜ ‘ਤੇ ਸੰਤੁਸ਼ਟੀ ਪ੍ਰਗਟ ਕੀਤੀ। ਉਨ੍ਹਾਂ ਨੇ ਜ਼ਮੀਨੀ ਪੱਧਰ ‘ਤੇ ਪੁਲਿਸ ਕਰਮਚਾਰੀਆਂ ਨੂੰ ਵਾਹਨ ਚੈਕਿੰਗ ਕਾਰਜਾਂ ਦੀ ਪ੍ਰਭਾਵਸ਼ੀਲਤਾ ਦੀ ਨਿਗਰਾਨੀ ਕਰਦਿਆਂ ਪੇਸ਼ੇ ਦੇ ਉੱਚ ਮਿਆਰਾਂ ਨੂੰ ਬਣਾਈ ਰੱਖਣ ਲਈ ਉਤਸ਼ਾਹਿਤ ਕੀਤਾ।

ਇਸ ਤੋਂ ਇਲਾਵਾ ਜਲੰਧਰ ਛਾਉਣੀ ਦੇ ਦੁਸਹਿਰਾ ਗਰਾਊਂਡ ਨੇੜੇ ਪੁਲਿਸ ਚੈੱਕ ਪੁਆਇੰਟ ‘ਤੇ ਨਿਰੀਖਣ ਕੀਤਾ ਗਿਆ, ਜਿੱਥੇ ਡੀ.ਜੀ.ਪੀ. ਨੇ ਵਿਅਕਤੀਗਤ ਤੌਰ ‘ਤੇ ਚੈਕਿੰਗ ਮੁਹਿੰਮ ਦੀ ਨਿਗਰਾਨੀ ਕੀਤੀ।

ਪੁਲਿਸ-ਪਬਲਿਕ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਯਤਨਾਂ ’ਤੇ ਚਾਨਣਾ ਪਾਉਂਦਿਆਂ ਡੀ.ਜੀ.ਪੀ. ਯਾਦਵ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਤੋਂ ਮੈਂ ਨਿਯਮਿਤ ਤੌਰ ‘ਤੇ ਪੁਲਿਸ ਥਾਣਿਆਂ ਦਾ ਦੌਰਾ ਕਰ ਰਿਹਾ ਹਾਂ, ਅਧਿਕਾਰੀਆਂ ਨਾਲ ਗੱਲਬਾਤ ਕਰ ਰਿਹਾ ਹਾਂ ਅਤੇ ਪੁਲਿਸ ਫੋਰਸ ਅਤੇ ਜਨਤਾ ਵਿਚਕਾਰ ਮਨੋਬਲ ਨੂੰ ਵਧਾਉਣ ਅਤੇ ਮਜ਼ਬੂਤ ਸਬੰਧ ਬਣਾਉਣ ਲਈ ਨਾਗਰਿਕਾਂ ਨਾਲ ਜੁੜ ਰਿਹਾ ਹਾਂ।

ਮੀਡੀਆ ਨਾਲ ਗੱਲਬਾਤ ਕਰਦਿਆਂ ਡੀ.ਜੀ.ਪੀ. ਯਾਦਵ ਨੇ ਕਿਹਾ ਕਿ ਆਉਣ ਵਾਲੇ ਵਿਸਾਖੀ ਦੇ ਤਿਉਹਾਰ ਦੇ ਮੱਦੇਨਜ਼ਰ ਪੰਜਾਬ ਭਰ ਵਿੱਚ ਵੱਡੇ ਪੱਧਰ ’ਤੇ ‘ਨਾਈਟ ਡੋਮੀਨੇਸ਼ਨ’ ਕੀਤੀ ਜਾ ਰਹੀ ਹੈ, ਜਿਸ ਤਹਿਤ ਸੀਨੀਅਰ ਅਫ਼ਸਰ ਅਮਨ-ਕਾਨੂੰਨ ਨੂੰ ਯਕੀਨੀ ਬਣਾਉਣ ਲਈ ਫੀਲਡ ਨਿਰੀਖਣਾਂ ਦੀ ਅਗਵਾਈ ਕਰ ਰਹੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਕਰਕੇ ਆਈ.ਐਸ.ਆਈ. ਵਰਗੀਆਂ ਬਾਹਰੀ ਏਜੰਸੀਆਂ ਵਲੋਂ ਇਸ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀਆਂ ਕੋਸ਼ਿਆਂ ਪ੍ਰਤੀ ਸੰਵੇਦਨਸ਼ੀਲ ਬਣਿਆ ਹੋਇਆ ਹੈ।

ਉਨ੍ਹਾਂ ਕਿਹਾ ਕਿ ਜਦੋਂ ਤੋਂ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਉਦੋਂ ਤੋਂ ਹੀ ਸਰਹੱਦ ਪਾਰਲੇ ਡਰੱਗ ਸਿੰਡੀਕੇਟ ਵੱਲੋਂ ਸੂਬੇ ਨੂੰ ਅਸਥਿਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਡੀ.ਜੀ.ਪੀ. ਯਾਦਵ ਨੇ ਭਰੋਸਾ ਦੁਆਇਆ ਕਿ ਪੰਜਾਬ ਪੁਲਿਸ ਕਿਸੇ ਵੀ ਚੁਣੌਤੀ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ-ਬਰ-ਤਿਆਰ ਹੈ। ਉਨ੍ਹਾਂ ਕਿਹਾ ਕਿ ਅਸੀਂ ਨਸ਼ਿਆਂ ਦੇ ਪੂਰੀ ਤਰ੍ਹਾਂ ਖਾਤਮੇ ਲਈ ਵਚਨਬੱਧ ਹਾਂ ਅਤੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਦੀ ਸਫ਼ਲਤਾ ਸਦਕਾ ਨਸ਼ਿਆਂ ਦੀ ਉਪਲਬੱਧਤਾ ਵਿੱਚ ਜ਼ਿਕਰਯੋਗ ਕਮੀ ਆਈ ਹੈ।

ਪੰਜਾਬ ਸਰਕਾਰ ਦੀ ਵਚਨਬੱਧਤਾ ਦਹੁਰਾਉਂਦਿਆਂ ਡੀ.ਜੀ.ਪੀ. ਪੰਜਾਬ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਸੂਬੇ ਨੂੰ ਦੇਸ਼ ਦੇ ਸਭ ਤੋਂ ਵੱਧ ਸੁਰੱਖਿਅਤ ਰਾਜਾਂ ਵਿੱਚੋਂ ਇਕ ਬਣਾਉਣ ਦੇ ਆਪਣੇ ਵਿੱਚ ਮਿਸ਼ਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਅਤੇ ਸੂਬਾ ਵਾਸੀਆਂ ਦੇ ਸਰਗਰਮ ਸਹਿਯੋਗ ਨਾਲ ਅਸੀਂ ਸੂਬੇ ਦੀ ਸ਼ਾਂਤੀ ਅਤੇ ਸੁਰੱਖਿਆ ਨੂੰ ਹਮੇਸ਼ਾ ਬਣਾਈ ਰੱਖਾਂਗੇ।

Leave a Reply

Your email address will not be published. Required fields are marked *