PUNJAB ਦੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਖੁਸ਼ਹਾਲ ਭਵਿੱਖ ਲਈ ਬਿਜਲੀ ਦੀ ਬੱਚਤ ਕਰੋ: ਹਰਭਜਨ ਸਿੰਘ ਈ.ਟੀ.ਓ
ਚੰਡੀਗੜ੍ਹ। PUNJAB ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਹਰ ਵਰਗ ਦੇ ਲੋਕਾਂ ਨੂੰ PUNJAB ਦੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਖੁਸ਼ਹਾਲ ਭਵਿੱਖ ਲਈ ਬਿਜਲੀ ਬਚਾਉਣ ਦਾ ਪ੍ਰਣ ਲੈਣ ਦਾ ਸੱਦਾ ਦਿੱਤਾ ਹੈ। ਕੌਮੀ ਊਰਜਾ ਸੰਭਾਲ ਦਿਵਸ ਮੌਕੇ Punjab ਦੇ ਲੋਕਾਂ ਦੇ ਨਾਮ ਸੰਦੇਸ਼ ਵਿੱਚ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਬਿਜਲੀ ਸਮਾਜ ਦੀ ਸਰਬਪੱਖੀ ਤਰੱਕੀ ਲਈ ਇੱਕ ਅਹਿਮ ਸਾਧਨ ਹੈ, ਇਸ ਲਈ ਸਾਰੇ ਨਾਗਰਿਕਾਂ ਦਾ ਮੁੱਢਲਾ ਫਰਜ਼ ਬਣਦਾ ਹੈ ਕਿ ਉਹ ਬਿਜਲੀ ਦੀ ਬੱਚਤ ਕਰਕੇ ਰਾਜ ਦੇ ਨਾਲ-ਨਾਲ ਦੇਸ਼ ਦੇ ਖੁਸ਼ਹਾਲ ਭਵਿੱਖ ਲਈ ਯੋਗਦਾਨ ਪਾਉਣ।
Punjab state power corporation limited website https://pspcl.in/
ਉਨ੍ਹਾਂ PUNJAB ਦੇ ਬਿਜਲੀ ਖਪਤਕਾਰਾਂ ਨੂੰ ਬਿਊਰੋ ਆਫ਼ ਐਨਰਜੀ ਐਫੀਸ਼ੈਂਸੀ (ਬੀਈਈ) ਦੇ ਮਾਪਦੰਡਾਂ ਅਨੁਸਾਰ ਸਟਾਰ-ਰੇਟ ਕੀਤੇ ਗਏ ਊਰਜਾ ਦੀ ਬੱਚਤ ਕਰਨ ਵਾਲੇ ਬਿਜਲੀ ਉਪਕਰਨਾਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਬਿਜਲੀ ਮੰਤਰੀ ਨੇ ਅੱਗੇ ਕਿਹਾ ਕਿ ਬਿਜਲੀ ਦੀ ਸੁਚੱਜੀ ਵਰਤੋਂ ਖਪਤਕਾਰਾਂ ਦੇ ਪੈਸੇ ਦੀ ਬਚਤ ਕਰਨ ਦੇ ਨਾਲ-ਨਾਲ ਕੌਮੀ ਨਿਰਮਾਣ ਵਿੱਚ ਵੀ ਮਦਦ ਕਰੇਗੀ। ਉਨ੍ਹਾਂ ਕਿਹਾ ਕਿ PUNJAB ਵਿੱਚ ਇੱਕ ਕਰੋੜ ਤੋਂ ਵੱਧ ਬਿਜਲੀ ਖਪਤਕਾਰ ਹਨ ਅਤੇ ਜੇਕਰ ਹਰ ਖਪਤਕਾਰ ਰੋਜ਼ਾਨਾ ਇੱਕ ਯੂਨਿਟ ਬਿਜਲੀ ਦੀ ਬਚਤ ਕਰ ਲਵੇ ਤਾਂ ਇਹ ਬਿਜਲੀ ਦੀ ਵੱਡੀ ਬੱਚਤ ਵਿੱਚ ਤਬਦੀਲ ਹੋ ਸਕਦੀ ਹੈ।
मंत्री बलकार ने गांवों में 60.50 लाख के विकास कार्यों के नींव पत्थर रखे https://punjabhotmail.com/minister-balkar-laid-the-foundation-stone-of-development-works-worth-rs-60-50-lakh-in-villages/