Breaking NewsChandigarhCityCrimeFeaturedJalandharजालंधरपंजाबराज्य समाचार

ਗੁਰਦਾਸਪੁਰ ਮੁਕਾਬਲੇ ਮਾਮਲੇ ‘ਚ ਹਾਈਕੋਰਟ ਦੇ ਸੁਓ ਮੋਟੋ ਦਾ ਸਿੱਖ ਤਾਲਮੇਲ ਕਮੇਟੀ ਵੱਲੋਂ ਸਵਾਗਤ, ਨਿਰਪੱਖ ਜਾਂਚ ਦੀ ਉਮੀਦ

Spread the love

ਪੰਜਾਬ ਹੌਟਮੇਲ, ਜਲੰਧਰ। ਗੁਰਦਾਸਪੁਰ ਵਿੱਚ 19 ਸਾਲਾ ਸਿੱਖ ਨੌਜਵਾਨ ਸਰਦਾਰ ਰਣਜੀਤ ਸਿੰਘ ਦੇ ਅਖੌਤੀ ਪੁਲਿਸ ਮੁਕਾਬਲੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸੁਓ ਮੋਟੋ ਨੋਟਿਸ ਲੈਣ ਦੇ ਫੈਸਲੇ ਦਾ ਸਿੱਖ ਤਾਲਮੇਲ ਕਮੇਟੀ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ ਹੈ।

ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਡਾ, ਹਰਪ੍ਰੀਤ ਸਿੰਘ ਨੀਟੂ ਅਤੇ ਗੁਰਦੀਪ ਸਿੰਘ ਕਾਲੀਆ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਹਾਈਕੋਰਟ ਦੇ ਇਸ ਫੈਸਲੇ ਨਾਲ ਆਮ ਲੋਕਾਂ ਦਾ ਕਾਨੂੰਨ ‘ਤੇ ਵਿਸ਼ਵਾਸ ਹੋਰ ਮਜ਼ਬੂਤ ਹੋਇਆ ਹੈ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲਣ ਦੀ ਉਮੀਦ ਜਾਗੀ ਹੈ। ਉਨ੍ਹਾਂ ਕਿਹਾ ਕਿ ਹੁਣ ਇਸ ਮਾਮਲੇ ਵਿੱਚ “ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ” ਹੋਣ ਦੀ ਸੰਭਾਵਨਾ ਬਣ ਗਈ ਹੈ।

ਆਗੂਆਂ ਨੇ ਕਿਹਾ ਕਿ ਰਣਜੀਤ ਸਿੰਘ ਦੇ ਪਰਿਵਾਰ ਅਤੇ ਸਿੱਖ ਸੰਗਤਾਂ ਵਿੱਚ ਇਸ ਮੁਕਾਬਲੇ ਨੂੰ ਲੈ ਕੇ ਕਈ ਤਰ੍ਹਾਂ ਦੇ ਸ਼ੱਕ ਜ਼ਾਹਿਰ ਕੀਤੇ ਜਾ ਰਹੇ ਸਨ। ਹਾਈਕੋਰਟ ਦੀ ਦਖਲਅੰਦਾਜ਼ੀ ਤੋਂ ਬਾਅਦ ਉਮੀਦ ਹੈ ਕਿ ਸਾਰੇ ਸ਼ੱਕ ਦੂਰ ਹੋਣਗੇ ਅਤੇ ਸੱਚ ਸਾਹਮਣੇ ਆਵੇਗਾ।

ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਨਕਲੀ ਪੁਲਿਸ ਮੁਕਾਬਲਿਆਂ ਦੀਆਂ ਘਟਨਾਵਾਂ ਕਾਰਨ ਆਮ ਸਿੱਖਾਂ ਨੂੰ ਭਾਰੀ ਨੁਕਸਾਨ ਝੱਲਣਾ ਪਿਆ ਸੀ ਅਤੇ ਪੰਜਾਬ ਨੇ ਇਕ ਭਿਆਨਕ ਦੌਰ ਦੇਖਿਆ ਸੀ, ਜਿਸ ਵਿੱਚ ਵਾਪਸ ਜਾਣਾ ਕੋਈ ਵੀ ਪੰਜਾਬੀ ਨਹੀਂ ਚਾਹੁੰਦਾ।

ਕਮੇਟੀ ਦੇ ਆਗੂਆਂ ਨੇ ਕਿਹਾ ਕਿ ਜੇ ਇਸ ਮਾਮਲੇ ਦੀ ਪਾਰਦਰਸ਼ੀ ਅਤੇ ਨਿਰਪੱਖ ਜਾਂਚ ਹੁੰਦੀ ਹੈ ਤਾਂ ਸੱਚਾਈ ਸਾਹਮਣੇ ਆਵੇਗੀ ਅਤੇ ਪੀੜਤ ਪਰਿਵਾਰ ਅਤੇ ਸਿੱਖ ਸੰਗਤਾਂ ਨੂੰ ਸੰਤੁਸ਼ਟੀ ਮਿਲੇਗੀ।

#PunjabNews #Gurdaspur #PunjabHaryanaHighCourt #SikhYouth #JusticeForRanjitSingh #SikhTalमेलCommittee #FakeEncounter #Punjab

Leave a Reply

Your email address will not be published. Required fields are marked *